ਜਲੰਧਰ ‘ਚ 9 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਖੂਨ ਨਾਲ ਲੱਥਪਥ ਮਾਸੂਮ ਨੂੰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਕਰਤਾਰਪੁਰ 'ਚ ਪੈਂਦੇ ਇਕ ਪਿੰਡ 'ਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ 35 ਸਾਲਾਂ ਵਿਅਕਤੀ ਨੇ 9 ਸਾਲਾਂ ਦੀ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ। ਦੋਸ਼ੀ ਖੂਨ ਨਾਲ ਲੱਥਪਥ ਬੱਚੀ ਨੂੰ ਖੂਹ ਨੇੜੇ ਛੱਡ ਕੇ ਭੱਜ ਗਿਆ। ਬੱਚੀ ਦੇ ਪਰਿਵਾਰਕ ਮੈਬਰ ਉਸਨੂੰ ਕਰਤਾਰਪੁਰ ਦੇ ਸਰਕਾਰੀ ਹਸਪਤਾਲ ਇਲਾਜ ਲਈ ਲੈ ਕੇ ਗਏ ਤਾਂ ਡਾਕਟਰਾਂ ਨੇ ਚੈਕਅਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਬੱਚੀ ਨਾਲ ਜਬਰ ਜਿਨਾਹ ਹੋਇਆ ਹੈ। ਬੱਚੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਰੈਫਰ ਕੀਤਾ ਗਿਆ।

ਜਾਣਕਾਰੀ ਅਨੁਸਾਰ ਬਿਹਾਰ ਦੇ ਰਹਿਣ ਵਾਲੇ ਪਰਵਾਸੀ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਕਰਤਾਰਪੁਰ ਦੇ ਇੱਕ ਪਿੰਡ ਵਿੱਚ ਰਹਿੰਦਾ ਹੈ ਅਤੇ ਮਜਦੂਰੀ ਦਾ ਕੰਮ ਕਰਦਾ ਹੈ। ਸਵੇਰੇ ਉਹ ਘਰ ਵਿੱਚ ਸੀ ਤਾ ਉਸ ਦੀ ਬੱਚੀ ਖੇਡਣ ਲਈ ਘਰ ਤੋਂ ਬਾਹਰ ਚਲੀ ਗਈ। ਕੁਝ ਦੇਰ ਬਾਅਦ ਉਸ ਨਾਲ ਖੇਡਣ ਵਾਲੇ ਬੱਚਿਆਂ ਨੇ ਦੱਸਿਆ ਕਿ ਉਸ ਦੀ ਸਿਹਤ ਖਰਾਬ ਹੋ ਗਈ ਹੈ। ਬੱਚੀ ਨੂੰ ਊਨਾ ਨੇ ਖੂਹ ਨੇੜਿਉ ਚੁੱਕ ਕੇ ਹਸਪਤਾਲ ਪਹੁੰਚਾਇਆ ਬੱਚੀ ਨੇ ਉਹਨਾਂ ਨੂੰ ਦੱਸਿਆ ਕਿ ਯੂ.ਪੀ ਦਾ ਰਹਿਣ ਵਾਲਾ ਰਾਜੇਸ, ਜੋ ਉਨ੍ਹਾਂ ਦੇ ਪਿੰਡ ਚ ਹੀ ਰਹਿੰਦਾ ਹੈ। ਉਹ ਉਸ ਨੂੰ ਖੇਤਾਂ ਵਿੱਚ ਲੈ ਗਿਆ ਅਤੇ ਉਸ ਨਾਲ ਗਲਤ ਕਾਮ ਕਰਕੇ ਮੌਕੇ ਤੋਂ ਫਰਾਰ ਹੋ ਗਿਆ। ਬੱਚੀ ਦਾ ਇਲਾਜ ਕਰਨ ਵਾਲੀ ਡਾਕਟਰ ਗੁਰਮੀਤ ਦਾ ਕਹਿਣਾ ਹੈ ਕਿ ਬੱਚੀ ਨੂੰ ਅਪ੍ਰੇਸ਼ਨ ਥੀਏਟਰ ਚ ਲਿਜਾ ਕੇ ਉਸ ਦੀ ਸਰਜਰੀ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਦੀ ਸਾਰੀ ਟੀਮਾਂ ਦੋਸ਼ੀ ਦੀ ਪਾਲ ਕਰ ਰਹੀ ਹੈ।

More News

NRI Post
..
NRI Post
..
NRI Post
..