ਪੰਜਾਬ ‘ਚ 930 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 29 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 930 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 29 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 21 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,21,716 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3741 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 42 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,21,716 ਮਰੀਜ਼ਾਂ ਵਿੱਚੋਂ 1,07,200 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 10,775 ਐਕਟਿਵ ਮਾਮਲੇ ਹਨ।