ਪੰਜਾਬ ‘ਚ ਵੋਟਿੰਗ ਦੀ ਤਰੀਕ ਤਬਦੀਲ, ਹੁਣ 14 ਦੀ ਥਾਂ 20 ਫਰਵਰੀ ਨੂੰ ਵੋਟਿੰਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੀ ਅਪੀਲ ਤੋਂ ਬਾਅਦ ਪੰਜਾਬ 'ਚ ਚੋਣਾਂ ਦੀ ਤਰੀਕ ਬਦਲ ਕੇ 20 ਫਰਵਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਜਿਹਾ ਕਰਨ ਦੀ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਤੋਂ ਅੱਗੇ ਵਧਾ ਦਿੱਤੀਆਂ ਜਾਣ।ਇਸ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ। ​ਹਾਲਾਂਕਿ ਬਾਅਦ 'ਚ ਕਮਿਸ਼ਨ ਨੇ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ।

More News

NRI Post
..
NRI Post
..
NRI Post
..