ਮੁੱਖ ਮੰਤਰੀ ਦੇ ਭਤੀਜੇ ਸਮੇਤ ਕਈ ਵੱਡੇ ਦਿੱਗਜਾਂ ਦੇ ਘਰ ED ਦਾ ਛਾਪਾ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਤੇ ਕਈ ਹੋਰ ਵੱਡੇ ਸਿਆਸੀ ਆਗੂਆਂ 'ਤੇ ਅੱਜ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਕੀਤੀ ਗਈ। ਭੁਪਿੰਦਰ ਸਿੰਘ ਹਨੀ ਦੇ ਘਰ ਤੇ ਪੰਜਾਬ 'ਚ 10 ਹੋਰ ਥਾਵਾਂ ਦੀ ਅੱਜ ਸਵੇਰੇ ਤਲਾਸ਼ੀ ਲਈ ਗਈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਨੀ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਇਹ ਛਾਪੇ ਪੰਜਾਬ 'ਚ ਚੋਣ ਪ੍ਰਚਾਰ ਦੌਰਾਨ ਹੋਏ ਹਨ, ਜਿਸ 'ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

More News

NRI Post
..
NRI Post
..
NRI Post
..