ਭਗਵੰਤ ਮਾਨ ਹੋਣਗੇ ਆਪ ਦਾ CM ਚਿਹਰਾ, ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲਾਈ ਮੋਹਰ…

by jaskamal

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਵੱਜੋਂ ਐਲਾਨ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕੀਤਾ।

ਆਪ ਵੱਲੋਂ ਜਾਰੀ ਨੰਬਰ 'ਚ ਮਿਲੇ ਫੀਡਬੈਕ 'ਚ ਭਗਵੰਤ ਮਾਨ ਸਭ ਤੋਂ ਅੱਗੇ ਰਹੇ ਹਨ। ਕੱਲ੍ਹ ਸ਼ਾਮ ਤਕ ਕਰੀਬ 22 ਲੱਖ ਲੋਕਾਂ ਨੇ ਆਪਣੇ ਸੁਝਾਅ ਦਿੱਤੇ ਸਨ। ਹਲਾਂਕਿ 13 ਜਨਵਰੀ ਨੂੰ ਕੇਜਰੀਵਾਲ ਨੂੰ 'ਆਪ' ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ 'ਤੇ ਸੀਐੱਮ ਚਿਹਰੇ ਵੱਜੋਂ ਮੋਹਰ ਲਾ ਦਿੱਤੀ ਸੀ, ਪਰ ਕੇਜਰੀਵਾਲ ਨੇ ਆਪਣੇ ਪਸੰਦੀਦਾ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਨਾਂ ਦੇਣ ਦੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ ਨੂੰ ਸੌਂਪ ਦਿੱਤੀ ਸੀ।

More News

NRI Post
..
NRI Post
..
NRI Post
..