ਸ਼ਰਾਬ ਪੀਣ ਨਾਲ 3 ਵਿਅਕਤੀਆਂ ਦੀ ਮੌਤ, 3 ਜ਼ੇਰੇ ਇਲਾਜ, ਜਾਣੋ ਕੀ ਹੈ ਮਾਜਰਾ…

by jaskamal

ਨਿਊਜ਼ ਡੈਸਕ (ਜਸਕਮਲ) : ਮੰਡੀ ਦੇ ਸੁੰਦਰਨਗਰ ਦੇ ਕੰਗੂ ਪਿੰਡ 'ਚ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਬੀਮਾਰ ਹੋ ਗਏ। ਪੁਲਸ ਮੁਤਾਬਕ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਇਨ੍ਹਾਂ ਸਾਰਿਆਂ ਨੇ ਇਕੱਠੇ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਨੇਰਚੌਕ ਸਥਿਤ ਮੈਡੀਕਲ ਕਾਲਜ ਲਿਜਾਇਆ ਗਿਆ।

ਛੇ ਵਿੱਚੋਂ ਤਿੰਨ ਦੀ ਮੌਤ ਹੋ ਗਈ ਜਦਕਿ ਤਿੰਨ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ ਹੈ ਕਿ ਇਲਾਕੇ 'ਚ ਨਾਜਾਇਜ਼ ਸ਼ਰਾਬ ਦੀ ਸਪਲਾਈ ਹੋ ਰਹੀ ਹੈ।

More News

NRI Post
..
NRI Post
..
NRI Post
..