ਦੀਨਾਨਗਰ ਤੋਂ 2 ਕਿਲੋ RDX ਬਰਾਮਦ; ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ…

by jaskamal

ਨਿਊਜ਼ ਡੈਸਕ (ਜਸਕਮਲ) : ਜਿਵੇਂ-ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਵੇਂ-ਤਿਵੇਂ ਸੂਬੇ 'ਚੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਣੀ ਸ਼ੁਰੂ ਹੋ ਗਈ ਹੈ। ਇਸ ਦੀ ਤਾਜ਼ਾ ਮਿਸਾਲ ਜ਼ਿਲ੍ਹਾ ਗੁਰਦਾਸਪੁਰ ਦਾ ਹਲਕਾ ਦੀਨਾਨਗਰ ਤੋਂ 2 ਕਿਲੋ RDX ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਹੈਂਡ ਗ੍ਰਨੇਡ ਬਰਾਮਦ ਹੋਣ ਦੀ ਵੀ ਸੂਚਨਾ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਖਦਸ਼ਾ ਜਤਾਇਆ ਹੈ ਕਿ ਇਹ RDX ਤਾਰੋਂ ਪਾਰ, ਪਾਕਿਸਤਾਨ ਤੋਂ ਆਇਆ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਵੀ ਦੀਨਾਨਗਰ ਤੋਂ ਹੀ ਇਕ ਕਿਲੋ RDX ਬਰਾਮਦ ਹੋਇਆ ਸੀ। ਇਸ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ, ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਅਜਿਹੀਆਂ ਵਿਸਫੋਟਕ ਸਮੱਗਰੀਆਂ ਬਰਾਮਦ ਹੋਣੀਆਂ ਗੰਭੀਰ ਚਿੰਤਾ ਦਾ ਵਿਸ਼ਾ ਹੈ।

More News

NRI Post
..
NRI Post
..
NRI Post
..