ਸਿਆਸਤ ਨਾਲ ਜੁੜੀ ਵੱਡੀ ਖ਼ਬਰ : ਚੋਣ ਮੈਦਾਨ ’ਚ ਉਤਰੇ ਪ੍ਰਕਾਸ਼ ਸਿੰਘ ਬਾਦਲ, ਜਾਣੋ ਕਿਥੋਂ ਲੜਨਗੇ ਚੋਣ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੀ ਸਿਆਸਤ ਦਾ ਬਾਬਾ ਬੋਹੜ ਮੰਨੇ ਜਾਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਤੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੁਣ ਮੁੜ ਚੋਣ ਮੈਦਾਨ 'ਚ ਨਿੱਤਰੇ ਹਨ। ਸ. ਬਾਦਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਇਸ ਸਬੰਧੀ ਜਾਣਕਾਰੀ ਅੰਮ੍ਰਿਤਸਰ ਵਿਖੇ ਪੁੱਜੇ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੀ ਗਈ ਹੈ। 

ਇਥੇ ਦੱਸ ਦੇਈਏ ਕਿ ਪਹਿਲਾਂ ਇਹ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਸਨ ਕਿ ਸਿਹਤ ਠੀਕ ਨਾ ਹੋਣ ਕਾਰਨ ਪ੍ਰਕਾਸ਼ ਸਿੰਘ ਬਾਦਲ ਚੋਣਾਂ ਨਹੀਂ ਲੜਨਗੇ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਲੰਬੀ ਹਲਕੇ ਤੋਂ ਚੋਣ ਲੜ ਸਕਦੇ ਹਨ ਪਰ ਹੁਣ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹੀ ਲੰਬੀ ਹਲਕੇ ਤੋਂ ਹੀ ਚੋਣ ਮੈਦਾਨ ’ਚ ਉਤਰਨਗੇ। ਫਿਲਹਾਲ ਅਜੇ ਰਸਮੀ ਤੌਰ ’ਤੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਦਾ ਐਲਾਨ ਹੋਣਾ ਅਜੇ ਬਾਕੀ ਹੈ।