6 ਮਾਰਚ, ਸਿਮਰਨ ਕੌਰ, (NRI MEDIA) :
ਮੀਡਿਆ ਡੈਸਕ (ਸਿਮਰਨ ਕੌਰ) : ਭਾਜਪਾ ਨੇ ਅੱਜ ਦੋਸ਼ ਲਾਇਆ ਕਿ ਭਾਰਤੀ ਹਵਾਈ ਸੈਨਾ ਵੱਲੋਂ ਜੈਸ਼-ਏ-ਮੁਹੰਮਦ ਦੇ ਬਾਲਾਕੋਟ ਵਿਚਲੇ ਕੈਂਪ ’ਤੇ ਕੀਤੇ ਹਮਲੇ ਦੇ ਸਬੂਤ ਮੰਗ ਕੇ ਕਾਂਗਰਸ ਨੇ ਭਾਰਤੀ ਸੈਨਾ ਦੇ ਮਾਣ ਨੂੰ ਠੇਸ ਪਹੁੰਚਾਉਣ ਤੇ ਉਨ੍ਹਾਂ ਦੇ ਮਨੋਬਲ ਨੂੰ ਡਿਗਾਉਣ ਦੀ ਕੋਸ਼ਿਸ਼ ਕੀਤੀ ਹੈ | ਕੇਂਦਰੀ ਮੰਤਰੀ ਤੇ ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਦੋਸ਼ ਲਾਇਆ ਕਿ ਕਾਂਗਰਸ ਦੇ ਸੀਨੀਅਰ ਆਗੂ ਪਾਕਿਸਤਾਨ ਦੀ ਭਾਸ਼ਾ ਬੋਲ ਰਹੇ ਹਨ |
ਦੂਜੇ ਪਾਸੇ ਕਾਂਗਰਸ ਨੇ ਭਾਜਪਾ ਵੱਲੋਂ ਹਵਾਈ ਹਮਲੇ ਬਾਰੇ ਗ਼ਲਤ ਪ੍ਰਚਾਰ ਕਰਨ ’ਤੇ ਭਾਜਪਾ ਦੀ ਨੁਕਤਾਚੀਨੀ ਕੀਤੀ ਹੈ | ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਨੇ ਕਿਹਾ ਕਿ ਫੌਜੀ ਬਲਾਂ ਦੀ ਕਾਰਵਾਈ ਦਾ ਕੋਈ ਸਬੂਤ ਨਹੀਂ ਦਿੱਤਾ ਗਿਆ ਹੈ | ਉਨ੍ਹਾਂ ਸਵਾਲ ਕੀਤਾ ਕਿ ਕੀ ਕਿਸੇ ਨੂੰ 1947 ਤੋਂ ਬਾਅਦ ਹੋਈਆਂ ਜੰਗਾਂ ਬਾਰੇ ਸਬੂਤ ਮਿਲਿਆ ਹੈ | ਉਹਨਾਂ ਕਿਹਾ ਆਕੀ ਫੌਜ ਵੱਲੋਂ ਕੀਤੀ ਕਾਰਵਾਈ ਦਾ ਕੋਈ ਸਬੂਤ ਨਹੀਂ ਦਿੱਤਾ ਜਾਂਦਾ |



