ਸਰਕਾਰ ਨੇ ਸਕੂਲ ਤਾਂ ਖੋਲ੍ਹ ਦਿੱਤੇ ਨੇ, ਹੁਣ ਸਕੂਲ ਆਉਣੈ ਜਾਂ ਆਨਲਾਈਨ ਕਰਨੀ ਪੜ੍ਹਾਈ, ਵਿਦਿਆਰਥੀਆਂ ਦੀ ਮਰਜ਼ੀ!

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਕੋਵਿਡ ਨੂੰ ਲੈ ਕੇ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ ਤੇ ਕੋਰੋਨਾ ਪਾਬੰਦੀਆਂ 'ਚ 25 ਫਰਵਰੀ ਤੱਕ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਦਾ ਐਲਾਨ ਤਾਂ ਕਰ ਦਿੱਤਾ ਗਿਆ ਹੈ ਪਰ ਹੁਣ ਨਵੇਂ ਹੁਕਮਾਂ 'ਚ ਇਹ ਕਿਹਾ ਗਿਆ ਹੈ ਕਿ ਇਹ ਫੈਸਲਾ ਹੁਣ ਵਿਦਿਆਰਥੀ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਆਨਲਾਈਨ ਕਲਾਸਾਂ ਲਾਉਣੀਆਂ ਹਨ।

ਸਰਕਾਰ ਨੇ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹ ਦਿੱਤੇ ਹਨ। ਪੰਜਾਬ 'ਚ ਸਾਰੇ ਸਕੂਲ ਖੁੱਲ੍ਹ ਗਏ ਹਨ, ਹਾਲਾਂਕਿ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਅੱਜ ਛੁੱਟੀ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਵਿਡ ਨਿਯਮਾਂ ਦੀ ਪਾਲਣਾ ਜ਼ਰੂਰੀ ਹੋਵੇਗੀ।