ਦੁਬਾਰਾ ਮਹਿੰਗਾ ਹੋਣ ਜਾ ਰਿਹੈ ਪੈਟਰੋਲ-ਡੀਜ਼ਲ ! ਜਾਣੋ ਕੀ ਹੈ ਕਾਰਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੈ। ਦੱਸ ਦਈਏ ਕਿ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹਨ। ਇਸ ਦਾ ਅਸਰ ਤੇਲ ਕੰਪਨੀਆਂ ਦੀ ਕਮਾਈ 'ਤੇ ਪੈ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਜਨਤਾ ਨੂੰ ਮੁਸ਼ਕਿਲਾਂ ਦਾ ਸਸਾਮਣਾ ਕਰਨਾ ਪਵੇਗਾ।

ਜਾਣਕਾਰੀ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਾ ਹੋਣ ਕਾਰਨ ਕੰਪਨੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਚੋਣਾਂ ਤੋਂ ਬਾਅਦ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 5-6 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਸਕਦੀਆਂ ਹਨ। ਜੇਕਰ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਉੱਚੀਆਂ ਰਹਿੰਦੀਆਂ ਹਨ ਤਾਂ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਨਿਸ਼ਚਿਤ ਤੌਰ 'ਤੇ ਵਾਧਾ ਹੋਵੇਗਾ।