ਜਲੰਧਰ ‘ਚ ਸ਼੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਦੇ ਚੱਲਦਿਆਂ ਲੀਡਰਾਂ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਮੱਥੇ ਟੇਕੇ ਜਾ ਰਹੇ ਹਨ। ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੰਧਰ ਦੇ ਬੂਟਾ ਮੰਡੀ ਵਿੱਖੇ ਸ਼੍ਰੀ ਗੁਰੂ ਰਵਿਦਾਸ ਧਾਮ 'ਚ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਅਸ਼ੀਰਵਾਦ ਲੈਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਦਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਨੁੱਕੜ ਮੀਟਿੰਗ ਅਤੇ ਰੋਡ ਸ਼ੋਅ ਵੀ ਕਰਨਗੇ। ਅਰਵਿੰਦ ਕੇਜਰੀਵਾਲ ਜਲੰਧਰ ਦੇ ਭਗਤ ਸਿੰਘ ਚੋਂਕ ਤੋਂ ਲੈ ਕੇ ਪਟੇਲ ਚੋਂਕ ਤੱਕ ਪਾਰਟੀ ਦੇ ਉਮੀਦਵਾਰ ਦਿਨੇਸ਼ ਢਲ ਦੇ ਹੱਕ ਚ ਪ੍ਰਚਾਰ ਕਰਨਗੇ।

More News

NRI Post
..
NRI Post
..
NRI Post
..