‘ਭਈਆ’ ਬਿਆਨ ‘ਤੇ ਕੇਜਰੀਵਾਲ ਤੇ ਚੰਨੀ ਵਿਚਾਲੇ ਜੰਗ ਤੇਜ਼ ਕਿਹਾ: ਪ੍ਰਿਯੰਕਾ ਵੀ ਤਾਂ ਯੂਪੀ ਤੋਂ ਹੈ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਚਾਲੇ 'ਭਈਆ' ਸ਼ਬਦ ਨੂੰ ਲੈ ਕੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਬੀਤੇ ਦਿਨ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਨੂੰ 'ਦਿੱਲੀ ਦਾ ਭਈਆ' ਨਾਲ ਸੰਬੋਧਨ ਕੀਤਾ ਗਿਆ ਸੀ।


ਕੇਜਰੀਵਾਲ ਨੇ ਚੰਨੀ ਦੇ ਭਈਆ ਵਾਲੇ ਬਿਆਨ 'ਦੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵੀ ਯੂਪੀ ਤੋਂ ਹਨ। ਉਨ੍ਹਾਂ ਕਿਹਾ ਕਿ ਚੰਨੀ ਹਿੱਲ ਗਿਆ ਹੈ। ਭਾਰਤ ਦਾ ਪਹਿਲਾ ਸਰਕਾਰੀ ਪਾਗਲਖਾਨਾ ਵੀ ਖੁਲ੍ਹਵਾਉਣਾ ਪਵੇਗਾ, ਜਿਸ ਵਿੱਚ ਇਨ੍ਹਾਂ ਨੂੰ ਰੱਖਣਾ ਪਵੇਗਾ।

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਚੰਨੀ ਦੇ ਦੋਵੇਂ ਸੀਟਾਂ ਤੋਂ ਹਾਰਨ ਦਾ ਦਾਅਵਾ ਕੀਤਾ ਗਿਆ। ਕੇਜਰੀਵਾਲ ਦੇ ਦੋਵੇਂ ਸੀਟਾਂ ਹਾਰਨ ਦੇ ਜਵਾਬ ਵਿੱਚ ਚੰਨੀ ਵੱਲੋਂ ਵੀ ਜਵਾਬ ਦਿੰਦੇ ਹੋਏ ਕਿਹਾ ਗਿਆ ਸੀ ਕਿ ਭਗਵੰਤ ਮਾਨ ਹਾਰ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਦਾਅਵਾ ਕੀਤਾ ਸੀ।

More News

NRI Post
..
NRI Post
..
NRI Post
..