Punjab Agriculture University ਦੇ ਵਿਦਿਆਰਥੀਆਂ ਵੱਲੋਂ ਚੋਣਾਂ ਦਾ ਬਾਈਕਾਟ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਣਾਂ ਤੋਂ ਇੱਕ ਦਿਨ ਪਹਿਲਾਂ ਲੁਧਿਆਣਾ ਵਿੱਚ ਵਿਦਿਆਰਥੀਆਂ ਨੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਉਹ 2022 ਦੀਆਂ ਚੋਣਾਂ ਦਾ ਬਾਈਕਾਟ ਕਰਨਗੇ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਉਹ ਖੁਦ ਵੋਟ ਪਾਉਣਗੇ ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਨੂੰ ਵੋਟ ਪਾਉਣ ਦੇਣਗੇ।

ਵਿਦਿਆਰਥੀਆਂ ਨੇ ਕਿਹਾ ਕਿ ਪਿਛਲੇ 6 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਸਾਡੀ ਮੰਗ ਹੈ ਕਿ ਜਦੋਂ ਪੂਰੇ ਸਾਲ ਵਿਦਿਆਰਥੀਆਂ ਦੀ ਆਨਲਾਈਨ ਕਲਾਸਾਂ ਲਗਾਈਆਂ ਗਈਆਂ ਪਰ ਇਮਤਿਹਾਨ ਕਿਉਂ ਆਫਲਾਈਨ ਲਏ ਜਾ ਹਨ। ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸਾਡਾ ਪ੍ਰਦਰਸ਼ਨ ਜਾਰੀ ਰਹੇਗਾ।

More News

NRI Post
..
NRI Post
..
NRI Post
..