ਵੋਟਾਂ ਵਾਲੇ ਦਿਨ ਅੰਮ੍ਰਿਤਸਰ ‘ਚ ਵੱਡੀ ਵਾਰਦਾਤ; ਦਿਨ-ਦਿਹਾੜੇ ਵੱਢੇ ਦੋ ਨੌਜਵਾਨ, ਕਿਥੇ ਨੇ ਸੁਰੱਖਿਆ ਪ੍ਰਬੰਧ…

by jaskamal

ਨਿਊਜ਼ ਡੈਸਕ : ਅੰਮ੍ਰਿਤਸਰ 'ਚ ਐਤਵਾਰ ਸਵੇਰੇ ਚਿਤਰਾ ਸਿਨੇਮਾ ਦੇ ਬਾਹਰ ਦੋ ਨੌਜਵਾਨਾਂ ਦੀ ਤਿੰਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰਿਸ਼ਭ ਵਾਸੀ ਕਾਠੀਆਂ ਵਾਲਾ ਬਾਜ਼ਾਰ ਤੇ ਜਗਦੀਸ਼ ਨਈਅਰ ਮੈਂਗੂ ਵਾਸੀ ਬੰਬੇ ਵਾਲਾ ਖੂਹ ਵਜੋਂ ਹੋਈ ਹੈ। ਮ੍ਰਿਤਕਾਂ ਦੇ ਦੋਸਤ ਦੀਕਸ਼ਿਤ ਨੇ ਦੱਸਿਆ ਕਿ ਉਹ ਤੜਕੇ ਸਵਾ ਚਾਰ ਵਜੇ ਕਿਸੇ ਕੰਮ ਲਈ ਮੋਟਰਸਾਈਕਲ 'ਤੇ ਜਾ ਰਹੇ ਸਨ। ਇਸ ਦੌਰਾਨ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਬਹਿਸ ਕਰਨ ਲੱਗ ਪਏ। ਉਨ੍ਹਾਂ ਰਿਸ਼ਭ 'ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਰਿਸ਼ਭ ਲੜਖੜਾ ਕੇ ਡਿੱਗ ਪਿਆ। ਇਸ ਤੋਂ ਬਾਅਦ ਤਿੰਨੇ ਨੌਜਵਾਨਾਂ ਨੇ ਜਗਦੀਸ਼ ਨਈਅਰ ਨੂੰ ਵੀ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ। ਦੀਕਸ਼ਤ ਨੇ ਦੱਸਿਆ ਕਿ ਉਸ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਦੋਵਾਂ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਖੜ੍ਹਿਆ ਜਿੱਥੇ ਦੋਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਹਮਲਾਵਰ ਜਾਂਦੇ ਹੋਏ ਮੋਟਰਸਾਈਕਲ ਵੀ ਆਪਣੇ ਨਾਲ ਲੈ ਗਏ। ਪੁਲਿਸ ਨੇ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..