ਵੱਡੀ ਖ਼ਬਰ : ਇਸ ਪਿੰਡ ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚਕਾਰ ਹੋਈ ਝੜਪ, ਲੱਥੀਆਂ ਪੱਗਾਂ

by jaskamal

ਨਿਊਜ਼ ਡੈਸਕ : ਵਿਧਾਨ ਸਭਾ ਹਲਕਾ ਰਾਜਾਸਾਂਸੀ ਆਉਂਦੇ ਥਾਣਾ ਲੋਪੋਕੇ ਦੇ ਪਿੰਡ ਵਣੀਏਕੇ ਵਿਖੇ ਅਕਾਲੀ ਦਲ ਤੇ ਕਾਂਗਰਸੀ ਸਮਰਥਕਾਂ ਵਿਚਕਾਰ ਵੋਟਾਂ ਪਾਉਣ ਦੇ ਮਾਮਲੇ ਨੂੰ ਲੈ ਕੇ ਤਕਰਾਰ ਹੋ ਗਈ। ਹੱਥੋਪਾਈ ਦੌਰਾਨ ਦੋਵੇਂ ਪਾਰਟੀਆਂ ਦੇ ਸਮਰਥਕਾਂ ਦੀਆਂ ਪੱਗਾਂ ਲੱਥੀ ਗਈਆਂ। ਇਸ ਦੌਰਾਨ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।

ਜਾਣਕਾਰੀ ਅਨੁਸਾਰ ਚੋਣਾਂ ਨੂੰ ਲੈ ਕੇ ਦੋਵਾਂ ਧਿਰਾਂ ਵੱਲੋਂ ਮਾਰੂ ਹਥਿਆਰ ਨਾਲ ਲੈਸ ਹੋ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਗੱਲ ਦਾ ਪਤਾ ਲੱਗਣ ’ਤੇ ਪੁਲਸ ਥਾਣਾ ਲੋਪੋਕੇ, ਪੈਰਾ ਮਿਲਟਰੀ ਫੋਰਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਮੌਕੇ ਦੀ ਸਥਿਤੀ ਨੂੰ ਕੰਟਰੋਲ ਕਰ ਲਿਆ। ਪੁਲਸ ਨੇ ਦੋਹਾਂ ਧਿਰਾਂ ਦੇ ਆਦਮੀਆਂ ਨੂੰ ਖਦੇੜ ਦਿੱਤਾ। ਪੁਲਸ ਨੇ ਉਕਤ ਸਥਾਨ ’ਤੇ ਹੋਰ ਫੋਰਸ ਤਾਇਨਾਤ ਕਰਕੇ ਵੋਟਾਂ ਮੁੜ ਚਾਲੂ ਕਰਵਾਈਆਂ ਗਈਆਂ।

More News

NRI Post
..
NRI Post
..
NRI Post
..