ਦੀਪ ਸਿੱਧੂ ਦੇ ਪਰਿਵਾਰ ਨਾਲ ਮਿਲੇ ਭਾਜਪਾ ਆਗੂ ਮਨਜਿੰਦਰ ਸਿਰਸਾ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਸਿੱਖ ਆਗੂਆਂ ਨੂੰ ਮਿਲਣ ਜਾ ਰਹੇ ਹਨ। ਲੁਧਿਆਣਾ 'ਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀਪ ਸਿੱਧੂ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਿੱਖਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਸਲੇ 1947 ਤੋਂ ਲੈ ਕੇ ਹੁਣ ਤਕ ਹੁੰਦੇ ਆ ਰਹੇ ਹਨ ਪਰ ਸਰਕਾਰਾਂ ਨੇ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਸਮੇਂ ਭਾਜਪਾ ਦੀ ਵੋਟ ਪ੍ਰਤੀਸ਼ਤਤਾ 18 ਤੋਂ 20 ਫੀਸਦੀ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਪੰਜਾਬ ਵਿੱਚ ਵੋਟਾਂ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਵਿਕਾਸ ਦੇ ਰਾਹ ’ਤੇ ਅੱਗੇ ਵਧਣਾ ਹੈ

More News

NRI Post
..
NRI Post
..
NRI Post
..