by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਸੀ, ਜੋ 28 ਫਰਵਰੀ ਨੂੰ ਖਤਮ ਹੋ ਰਹੀ ਹੈ।
ਦੱਸ ਦੇਈਏ ਕਿ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸਾਬਤ ਕਰੇ ਕਿ ਕਿਸ ਆਧਾਰ 'ਤੇ ਡੇਰਾ ਮੁਖੀ ਨੂੰ ਸਖ਼ਤ ਅਪਰਾਧੀ ਨਹੀਂ ਮੰਨਿਆ ਜਾਣਾ ਚਾਹੀਦਾ। ਇਸ 'ਤੇ ਹਰਿਆਣਾ ਸਰਕਾਰ ਨੂੰ ਹਾਈ ਕੋਰਟ 'ਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਸੀ।
More News
Jaskamal Singh