ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ ‘ਚ 1 ਵਿਅਕਤੀ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਨਕੋਦਰ ਰੋਡ ਵਿਖੇ ਕਾਰ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਐਕਟਿਵਾ ਸਵਾਰ ਦੋ ਨੌਜਵਾਨਾਂ 'ਚੋਂ ਇਕ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ ਕਾਰ ਚਾਲਕ ਵਰੁਣ ਅਗਰਵਾਲ ਦਿਓਲ ਨਗਰ ਤੋਂ ਆ ਰਿਹਾ ਸੀ ਜਦ ਉਹ ਆਰਥੋਨੋਵਾ ਹਸਪਤਾਲ ਦੇ ਲਾਗੇ ਪਹੁੰਚਿਆ ਤਾਂ ਅਚਾਨਕ ਹੀ ਐਕਟਿਵਾ ਦੇ ਨਾਲ ਉਸ ਦੀ ਗੱਡੀ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਐਕਟਿਵਾ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮੌਕੇ ਤੇ ਜਖ਼ਮੀ ਨੂੰ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।