ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਹੋਈ ਖਤਮ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਮੀਤ ਰਾਮ ਰਹੀਮ ਪਿਛਲੇ 21 ਦਿਨਾਂ ਤੋਂ ਸੁਨਾਰੀਆ ਜੇਲ੍ਹ ਵਿਚੋਂ ਫਰਲੋ 'ਤੇ ਆਏ ਸਨ। ਰਾਮ ਰਹੀਮ ਫਰਲੋ ਦੇ ਦਿਨ ਖ਼ਤਮ ਹੋ ਗਏ ਹਨ। ਕਤਲ ਅਤੇ ਜਬਰ ਜਨਾਹ ਦੇ ਮਾਮਲੇ 'ਚ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਰਾਮ ਰਹੀਮ ਨੂੰ ਬੀਤੀ 7 ਫ਼ਰਵਰੀ ਨੂੰ ਫਰਲੋ ਦਿੱਤੀ ਗਈ ਸੀ।

ਦੱਸ ਦਈਏ ਕਿ ਪ੍ਰਸ਼ਾਸਨ ਵੱਲੋਂ ਡੇਰਾ ਸਿਰਸਾ ਵਿੱਚ ਰਾਮ ਰਹੀਮ ਨੂੰ Z ਸੁਰੱਖਿਆ ਦਿੱਤੀ ਹੋਈ ਸੀ। ਹੁਣ ਡੇਰਾ ਸਿਰਸਾ ਦੇ ਮੁਖੀ ਦੇ 21 ਦਿਨ ਪੂਰੇ ਹੋਣ ਤੋਂ ਬਾਅਦ ਅੱਜ ਵਾਪਸ ਜੇਲ੍ਹ ਵਿਚ ਜਾਣਾ ਹੈ। ਡੇਰਾ ਮੁਖੀ ਰਹੀਮ ਦੀ ਫਰਲੋ ਨੂੰ ਲੈ ਕੇ ਸਮਾਣਾ ਹਲਕੇ ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਸੋਹਾਲੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਅਜਿਹੇ ਸਮੇਂ ਵਿੱਚ ਛੁੱਟੀ ਦਿੱਤੀ ਗਈ ਹੈ ਜਦੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।

More News

NRI Post
..
NRI Post
..
NRI Post
..