by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਬਰਨਾਲਾ ਦੇ ਰਹਿਣ ਵਾਲੇ ਨੌਜਵਾਨ ਚੰਦਨ ਜਿੰਦਲ ਦੀ ਯੂਕ੍ਰੇਨ ’ਚ ਮੌਤ ਹੋ ਗਈ। ਹੁਣ ਪਰਿਵਾਰ ਦੀ ਸਰਕਾਰ ਤੋਂ ਮੰਗ ਹੈ ਕਿ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਕ ਮੈਂਬਰ ਉਸਦਾ ਅੰਤਿਮ ਸੰਸਕਾਰ ਕਰ ਸਕਣ।
ਜ਼ਿਕਰਯੋਗ ਹੈ ਕਿ ਚੰਦਨ ਜਿੰਦਲ ਮੈਡੀਕਲ ਦੀ ਪੜ੍ਹਾਈ ਕਰਨ ਲਈ ਯੂਕ੍ਰੇਨ ਗਿਆ ਸੀ । ਉੱਥੇ ਅਚਾਨਕ ਉਸਨੂੰ ਦਿਲ ਅਤੇ ਦਿਮਾਗ ਦਾ ਦੌਰਾ ਪੈ ਗਿਆ ਅਤੇ ਡਾਕਟਰਾਂ ਨੇ ਉਸਦਾ ਆਪ੍ਰੇਸ਼ਨ ਕੀਤਾ ਸੀ। ਆਪ੍ਰੇਸ਼ਨ ਮਗਰੋਂ ਹੀ ਉਹ ਕੋਮਾ ’ਚ ਚਲਾ ਗਿਆ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ ਬੇਨਤੀ ’ਤੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਭਾਰਤ ਸਰਕਾਰ ਨੂੰ ਚਿੱਠੀ ਲਿਖਕੇ ਮ੍ਰਿਤਕ ਚੰਦਨ ਜਿੰਦਲ ਦੀ ਦੇਹ ਜਲਦੀ ਭਾਰਤ ਲਿਆਉਣ ਦੀ ਬੇਨਤੀ ਕੀਤੀ ਹੈ |
More News
Jaskamal Singh
Jaskamal Singh