24 ਘੰਟਿਆਂ ‘ਚ ਆਏ 6396 ਨਵੇਂ ਮਾਮਲੇ, 201 ਮੌਤਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬੀਤੇ 24 ਘੰਟਿਆਂ 'ਚ ਦੇਸ਼ਭਰ 'ਚ ਕੋਰੋਨਾ ਦੇ 6396 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਬੀਤੇ 24 ਘੰਟਿਆਂ 'ਚ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਮੰਤਰਾਲੇ ਦੀ ਰਿਪੋਰਟ ਅਨੁਸਾਰ ਇਸ ਦੌਰਾਨ ਕੋਰੋਨਾ ਨਾਲ 201 ਮਰੀਜਾਂ ਦੀ ਮੌਤ ਹੋਈ ਹੈ। ਹੁਣ ਤਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,14,589 ਹੋ ਗਈ ਹੈ। ਕੈਨੇਡਾ ਚ ਕੋਰੋਨਾ ਦੇ 3,296,503 ਮਾਮਲੇ ਸਾਹਮਣੇ ਆਏ ਹਨ ਅਤੇ 36,638 ਮਰੀਜਾਂ ਦੀ ਮੌਤ ਹੋਈ ਹੈ।

More News

NRI Post
..
NRI Post
..
NRI Post
..