SGPC ਦੇ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਨੇਜਰਾਂ ਨੂੰ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਵਿਚ ਅਣਗਹਿਲੀ ਨਾ ਵਰਤੀ ਜਾਵੇ।

ਗੁਰਦੁਆਰਿਆਂ ਦਾ ਇਤਿਹਾਸ ਵਧੀਆ ਢੰਗ ਨਾਲ ਅੰਦਰ ਹੀ ਲਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮਾਝਾ ਖਿੱਤੇ ਨਾਲ ਸਬੰਧਤ ਮੈਂਬਰਾਂ ਨੇ ਵਿਚਾਰ ਪ੍ਰਗਟ ਕੀਤੇ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੀ ਬੇਹਤਰੀ ਲਈ ਸੁਝਾਅ ਦਿੱਤੇ।

ਇਸ ਮੌਕੇ ਤੇ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ,ਸਹਿਤ ਵੱਖ-ਵੱਖ ਗੁਰਦੁਆਰਿਆਂ ਦੇ ਮੈਨੇਜਰ ਸ਼ਾਮਿਲ ਸਨ।

More News

NRI Post
..
NRI Post
..
NRI Post
..