ਚੋਣ ਕਮਿਸ਼ਨ ਨੇ ਗਿਣਤੀ ਤੋਂ ਬਾਅਦ ਜਿੱਤ ਦੇ ਜਲੂਸਾਂ ‘ਤੇ ਲੱਗੀ ਪਾਬੰਦੀ:DC

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਗਿਣਤੀ ਤੋਂ ਬਾਅਦ ਜਿੱਤ ਦੇ ਸਾਰੇ ਜਲੂਸ 'ਤੇ ਪਾਬੰਦੀ ਲਗਾ ਦਿੱਤੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ECI ਨੇ ਜੇਤੂ ਉਮੀਦਵਾਰਾਂ ਦੇ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਉਨ੍ਹਾਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਨੂੰ ਵੀ ਸੀਮਤ ਕਰ ਦਿੱਤਾ ਹੈ ਕਿਉਂਕਿ ਚੋਣ ਸਰਟੀਫਿਕੇਟ ਜਾਰੀ ਕਰਨ ਸਮੇਂ ਉਮੀਦਵਾਰ ਜਾਂ ਉਸਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ ਦੋ ਵਿਅਕਤੀ ਹੀ ਜਾ ਸਕਦੇ ਹਨ।

ਡੀਈਓ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਜਦਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਉਤੇ ਤਿੱਖੀ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।


More News

NRI Post
..
NRI Post
..
NRI Post
..