by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ 117 ਹਲਕਿਆਂ 'ਚ ਹੌਟ ਸੀਟ ਮੰਨੀ ਜਾਂਦੀ ਸ੍ਰੀ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਉਮੀਦਵਾਰ ਹਨ, ਜੋਕਿ ਅਕਾਲੀ ਦਲ ਦੇ ਹਰਮੋਹਨ ਸਿੰਘ ਅਤੇ ਚਰਨਜੀਤ ਸਿੰਘ ‘ਆਪ’ ਦੇ ਉਮੀਦਵਾਰ ਨੂੰ ਜ਼ਬਰਦਸਤ ਟੱਕਰ ਦੇ ਰਹੇ ਹਨ। ਸਾਹਮਣੇ ਆਏ ਹੁਣ ਤੱਕ ਦੇ ਰੁਝਾਨਾਂ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਅੱਗੇ ਚੱਲ ਰਹੇ ਹਨ।
ਰੁਝਾਨਾਂ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਜ਼ਬਰਦਸਤ ਟੱਕਰ ਵੇਖਣ ਨੂੰ ਮਿਲ ਰਹੀ ਹੈ। ਉਥੇ ਹੀ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ।
More News
Jaskamal Singh