ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਇਸ ਦਿੱਗਜ ਆਗੂ ਵੱਲੋਂ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ

by jaskamal

ਨਿਊਜ਼ ਡੈਸਕ : ਭਾਜਪਾ ਨਾਲ ਗਠਜੋੜ ਕਰ ਕੇ ਵਿਧਾਨ ਸਭਾ ਚੋਣਾਂ ਦੇ ਮੈਦਾਨ 'ਚ ਉੱਤਰੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਚੋਣਾਂ ’ਚ ਹੋਈ ਵੱਡੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਭਲਕੇ ਉਹ ਪਾਰਟੀ ਦੀ ਹੋਣ ਵਾਲੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਭਾਜਪਾ ਨਾਲ ਗਠਜੋੜ ਜਾਰੀ ਰਹੇਗਾ, ਉਹ ਸਿਰਫ ਪਾਰਟੀ ਦੀ ਪ੍ਰਧਾਨਗੀ ਤੋਂ ਹੀ ਅਸਤੀਫ਼ਾ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਵੀ ਅਸਤੀਫਾ ਦੇਣਾ ਚਾਹੀਦਾ ਹੈ। ਜੇਕਰ ਅਕਾਲੀ ਦਲ ਨੂੰ ਬਚਾਉਣਾ ਹੈ ਤਾਂ ਸੁਖਬੀਰ ਬਾਦਲ ਨੂੰ ਹਟਾਉਣਾ ਹੀ ਹੋਵੇਗਾ। ਇਸ ਦੇ ਨਾਲ ਹੀ ਢੀਂਡਸਾ ਨੇ ਪ੍ਰਕਾਸ਼ ਸਿੰਘ ਬਾਦਲ ਵਲੋਂ ਚੋਣ ਲੜਨ ’ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਬਾਦਲ ਨੂੰ 94 ਸਾਲ ਦੀ ਉਮਰ ਵਿਚ ਮਜਬੂਰੀ ਵਸ ਚੋਣ ਲੜਨੀ ਪਈ ਹੈ, ਇਸ ਦਾ ਦੁੱਖ ਹੈ ਕਿ ਉਹ ਆਪਣੀ ਆਖਰੀ ਚੋਣ ਵੀ ਹਾਰ ਗਏ ਹਨ, ਲਿਹਾਜ਼ਾ ਉਨ੍ਹਾਂ ਨੂੰ ਇਹ ਚੋਣ ਨਹੀਂ ਲੜਨੀ ਚਾਹੀਦੀ ਸੀ।

More News

NRI Post
..
NRI Post
..
NRI Post
..