by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀ ਆਵਾਜ਼ ਨੂੰ ਰੱਬ ਦੀ ਆਵਾਜ਼ ਐਲਾਨਦਿਆਂ ਪੰਜਾਬ ਦੇ ਹੋਣ ਵਾਲੇ ਅੱਗਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਇਸ ਸਿਆਸੀ ਜੰਗ ਵਿੱਚ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਾਇਆ ਤੇ ਇਸੀ ਦੇ ਨਾਲ ਉਨ੍ਹਾਂ ਖਾਸ ਤੌਰ 'ਤੇ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ।
ਅਕਾਲੀ ਦਲ ਪ੍ਰਧਾਨ ਨੇ 'ਆਪ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬ ਦੇ ਵਿਕਾਸ ਲਈ ਉਨ੍ਹਾਂ ਨੂੰ 'ਆਪ' ਨਾਲ ਮਿਲ ਕੇ ਕੰਮ ਕਰਨਾ ਪਿਆ ਸ਼੍ਰੋਮਣੀ ਅਕਾਲੀ ਦਲ ਆਪਣਾ ਪੂਰਾ ਸਹਿਯੋਗ ਦੇਣ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਹਦੀ ਸੂਬਾ ਹੋਣ ਕਰਕੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਲੋੜ ਹੈ।
More News
Jagjeet Kaur
Jagjeet Kaur