ਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ; “ਸਹੁੰ ਚੁੱਕ ਸਮਾਗਮ ‘ਚ ਪੀਲੀਆਂ ਪੱਗਾਂ ਬੰਨ੍ਹ ਕੇ ਪਹੁੰਚੋ”

by jaskamal

ਨਿਊਜ਼ ਡੈਸਕ : ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਬੁੱਧਵਾਰ ਨੂੰ ਇਕੱਲੇ ਹੀ ਅਹੁਦੇ ਦੀ ਸਹੁੰ ਚੁੱਕਣਗੇ। ਉਹ 16 ਮਾਰਚ ਨੂੰ ਦੁਪਹਿਰ 12.30 ਵਜੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਇਸ ਸਹੁੰ ਚੁੱਕ ਸਮਾਗਮ ਲਈ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਹੈ।

ਪੰਜਾਬੀਆਂ ਨੂੰ ਇਸ ਪ੍ਰੋਗਰਾਮ 'ਚ ਸ਼ਾਮਿਲ ਹੋਣ ਲਈ ਭਗਵੰਤ ਮਾਨ ਵੱਲੋਂ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ। ਭਗਵੰਤ ਮਾਨ ਨੇ ਇਸ ਵੀਡੀਓ ਸੰਦੇਸ਼ 'ਚ ਕਿਹਾ, “ਆਉ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਲਈ ਸੱਦਾ ਦਿੰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਅਤੇ ਭੈਣਾਂ ਨੂੰ ਪੀਲੀ ਚੁੰਨੀ ਲੈ ਕੇ ਆਉਣ ਦੀ ਬੇਨਤੀ ਕਰਦਾ ਹਾਂ। ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਰੰਗ’ 'ਚ ਰੰਗਾਂਗੇ।”

More News

NRI Post
..
NRI Post
..
NRI Post
..