ਸਿਆਸਤ ‘ਚ ਉਤਰਨਗੇ ਕਰਮਜੀਤ ਅਨਮੋਲ! ਸੰਗਰੂਰ ਤੋਂ ਐਲਾਨੇ ਜਾ ਸਕਦੇ ਨੇ ਲੋਕ ਸਭਾ ਉਮੀਦਵਾਰ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਗਈ ਹੈ। ਇਸ ਵਿਚਕਾਰ ਵੱਡੀ ਖ਼ਬਰ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਫਿਲਹਾਲ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਪਰ ਕਿਆਸ ਇਹੀ ਲਗਾਏ ਜਾ ਰਹੇ ਹਨ ਕਿ ਕਰਮਜੀਤ ਅਨਮੋਲ ਨੂੰ ਲੋਕ ਸਭਾ ਦੇ ਉਮੀਦਵਾਰ ਵਜੋਂ ਉਤਾਰਿਆ ਜਾ ਸਕਦਾ ਹੈ।

ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ 'ਚ ਇਕੱਠੇ ਦੋਵਾਂ ਅਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ, ਜਿਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਰਮਜੀਤ ਅਨਮੋਲ ਭਗਵੰਤ ਦੇ ਬਹੁਤ ਹੀ ਕਰੀਬੀ ਦੋਸਤ ਹਨ। ਚੋਣਾਂ ਦੇ ਪ੍ਰਚਾਰ ਦੇ ਸਮੇਂ ਵੀ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਦੇ ਹੱਕ 'ਚ ਬਹੁਤ ਪ੍ਰਚਾਰ ਕੀਤਾ ਸੀ।

More News

NRI Post
..
NRI Post
..
NRI Post
..