ਰੂਸੀ ਹਮਲੇ ‘ਚ ਕੀਵ 15 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ ਦੇ ਰਿਹਾਇਸ਼ੀ ਇਲਾਕੇ ਵਿੱਚ ਲੜੀਵਾਰ ਹਵਾਈ ਹਮਲੇ ਕੀਤੇ, ਜਿਸ ਨਾਲ ਕੀਵ ਵਿੱਚ ਇੱਕ 15 ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਗਈ। ਹਮਲੇ 'ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰਾਂ ਦੇ ਇਮਾਰਤ 'ਚ ਫਸੇ ਹੋਣ ਦਾ ਖਦਸ਼ਾ ਹੈ।

ਹਮਲੇ ਤੋਂ ਬਾਅਦ ਇਮਾਰਤ ਤੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਵੇਖੀਆਂ ਗਈਆਂ ਅਤੇ ਅੱਗ ਬੁਝਾਉਣ ਲਈ ਕਈ ਫਾਇਰਫਾਈਟਰ ਪੌੜੀਆਂ 'ਤੇ ਚੜ੍ਹੇ। ਮੌਕੇ 'ਤੇ ਮੌਜੂਦ ਫਾਇਰ ਬ੍ਰਿਗੇਡ ਨੇ ਇਸ ਹਾਦਸੇ 'ਚ ਇਕ ਵਿਅਕਤੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਥੋਂ ਕਈ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਯੂ੍ਕ੍ਰੇਨ ਦੇ ਹਥਿਆਰਬੰਦ ਬਲਾਂ ਦੇ ਜਨਰਲ ਸਟਾਫ ਨੇ ਫੇਸਬੁੱਕ 'ਤੇ ਕਿਹਾ ਕਿ ਰੂਸੀ ਬਲਾਂ ਨੇ ਦੱਖਣ ਵਿਚ ਬੰਦਰਗਾਹ ਸ਼ਹਿਰ ਮਾਰੀਉਪੋਲ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੁਬਾਰਾ ਸ਼ੁਰੂ ਕੀਤੀ ਅਤੇ ਪੂਰਬ ਵਿਚ ਖਾਰਕੀਵ ਸ਼ਹਿਰ 'ਤੇ ਤੋਪਾਂ ਦਾਗੀਆਂ।