ਵੱਡੀ ਖ਼ਬਰ : ਡਾ. ਇੰਦਰਬੀਰ ਸਿੰਘ ਨਿੱਝਰ ਬਣੇ ਪ੍ਰੋਟੈਮ ਸਪੀਕਰ

by jaskamal

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਚੰਡੀਗੜ੍ਹ 'ਚ ਪੰਜਾਬ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਰਮਿਆਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਹਨ।

ਸਹੁੰ ਚੁੱਕਣ ਤੋਂ ਬਾਅਦ ਹੀ ਭਗਵੰਤ ਮਾਨ ਨੇ ਚਾਰਜ ਸੰਭਾਲ ਲਿਆ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ ਅਤੇ ਇਹ 17, 21 ਅਤੇ 22 ਨੂੰ ਤਿੰਨ ਦਿਨ ਆਯੋਜਿਤ ਹੋਵੇਗਾ।

More News

NRI Post
..
NRI Post
..
NRI Post
..