ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰ ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਭਗਵੰਤ ਮਾਨ ਨਵੇਂ ਮਾਫੀ ਵਿਰੋਧੀ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਗੇ। ਸਿੱਧੂ ਨੇ ਟਵੀਟ ਕਰਕੇ ਕਿਹਾ, ‘‘ਸਭ ਤੋਂ ਖੁਸ਼ਨਸੀਬ ਵਿਅਕਤੀ ਉਹ ਹੈ, ਜਿਸ ਤੋਂ ਕੋਈ ਵੀ ਉਮੀਦ ਨਹੀਂ ਕਰਦਾ। ਭਗਵੰਤ ਮਾਨ ਨੇ ਪੰਜਾਬ ’ਚ ਉਮੀਦਾਂ ਦੇ ਪਹਾੜ ਨਾਲ ਪੰਜਾਬ ’ਚ ਨਵਾਂ ਮਾਫੀਆ ਵਿਰੋਧੀ ਯੁੱਗ ਦੀ ਸ਼ੁਰੂਆਤ ਕੀਤੀ।

ਉਮੀਦ ਹੈ ਕਿ ਉਹ ਲੋਕ ਪੱਖੀ ਨੀਤੀਆਂ ਨਾਲ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੇ ਰਾਹ 'ਤੇ ਲਿਆਉਣਗੇ।’’ਸਿੱਧੂ ਨੇ ਇਸ ਦੇ ਨਾਲ ਹੀ ਲਿਖਿਆ – ਹਮੇਸ਼ਾ ਵਧੀਆ ਕਰਦੇ ਰਹੋ।ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਆਪਣੇ ਅਸਤੀਫ਼ੇ ਦਾ ਜ਼ਿਕਰ ਟਵੀਟ ਕਰਦੇ ਹੋਏ ਕੀਤਾ ਸੀ।

More News

NRI Post
..
NRI Post
..
NRI Post
..