ਗਊ ਹੱਤਿਆ ਕਾਂਡ ਦੇ ਵਿਰੋਧ ’ਚ ਟਾਂਡਾ ਸ਼ਹਿਰ ਇੱਕ ਵਜੇ ਤੱਕ ਰਹੇਗਾ ਬੰਦ, ਲੋਕਾਂ ‘ਚ ਭਾਰੀ ਰੋਸ਼

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਟਾਂਡਾ ਵਿਖੇ ਹੋਏ ਗਊ ਹੱਤਿਆ ਕਾਂਡ ਦੇ ਵਿਰੋਧ ’ਚ ਸ਼ਹਿਰ ਵਾਸੀਆਂ ਵੱਲੋਂ ਮੇਨ ਬਾਜ਼ਾਰ ਅਤੇ ਹੋਰ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਰਾਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਟਾਂਡਾ ’ਚ ਹੋਏ ਗਊ ਕਤਲਕਾਂਡ ਦੇ ਮਾਮਲੇ ਨੂੰ ਪੁਲਿਸ ਨੇ 36 ਘੰਟਿਆਂ ਦੇ ਅੰਦਰ ਹੀ ਟਰੇਸ ਕਰਦਿਆਂ ਮਾਸ ਸਮੱਗਲਿੰਗ ਕਰਨ ਵਾਲੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ ’ਚ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਲੇ ਨੇ ਕਿਹਾ ਕਿ ਪਿੰਡ ਢਡਿਆਲਾ ਥਾਣਾ ਟਾਂਡਾ ਦੀ ਰੇਲਵੇ ਲਾਈਨ ਕੋਲ ਰਾਤ ਵੇਲੇ 17 ਗਊਆਂ ਤੇ ਬਲਦਾਂ ਨੂੰ ਮਾਰ ਕੇ ਉਨ੍ਹਾਂ ਦੇ ਪਿੰਜਰ ਰੇਲਵੇ ਲਾਈਨ ਕੋਲ ਸੁੱਟ ਦਿੱਤੇ ਸਨ। ਘਟਨਾ ਬਹੁਤ ਹੀ ਸਨਸਨੀਖੇਜ਼ ਤੇ ਦੁਖਦਾਇਕ ਸੀ।

ਘਟਨਾ ਦੀ ਜਾਣਕਾਰੀ ਉਪਰੰਤ ਡੀ. ਜੀ. ਪੀ. ਪੰਜਾਬ ਚੰਡੀਗੜ੍ਹ ਅਤੇ ਆਈ. ਜੀ. ਜਲੰਧਰ ਅਰੁਨਪਾਲ ਵੱਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ ਕਿਉਂਕਿ ਘਟਨਾ ਦਾ ਏਰੀਆ ਰੇਲਵੇ ਪੁਲਸ ਨਾਲ ਸੰਬੰਧਤ ਸੀ।

More News

NRI Post
..
NRI Post
..
NRI Post
..