ਵਿਧਾਇਕ ਦੇਵ ਮਾਨ ‘ਸਾਈਕਲ ‘ਤੇ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੁੰਦਿਆਂ ਪਹੁੰਚੇ ਵਿਧਾਨ ਸਭਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਸਾਈਕਲ 'ਤੇ ਵਿਧਾਨ ਸਭਾ ਪਹੁੰਚੇ। ਜਦੋਂ ਉਹ ਸ੍ਰੀ ਫਤਿਹਗੜ੍ਹ ਸਾਹਿਬ 'ਚੋਂ ਲੰਘੇ ਤਾਂ ਉਨ੍ਹਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੁੰਦਿਆਂ ਕਿਹਾ ਕਿ ਸਾਡੇ ਗੁਰੂਆਂ ਨੇ ਕੌਮ ਨੂੰ ਬਚਾਉਣ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਦਾ ਦੇਣ ਨਹੀਂ ਦਿੱਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਣ ਕੀਤਾ ਹੈ ਕਿ ਉਹ ਇਸ ਵਾਰ ਇਕ ਰੁਪਈਆ ਤਨਖਾਹ ਲੈਣਗੇ ਤੇ ਆਪਣੇ ਕਾਰਜਕਾਲ ਦੌਰਾਨ ਜ਼ਿਆਦਾ ਸਫਰ ਸਾਈਕਲ 'ਤੇ ਹੀ ਤੈਅ ਕਰਨਗੇ। ਇਸ ਦੇ ਨਾਲ ਹੀ ਗੁਰਦੇਵ ਮਾਨ ਨੇ ਸੁਰੱਖਿਆ ਅਮਲਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਸਾਈਕਲ 'ਤੇ ਸੀ ਤੇ ਅੱਗੋਂ ਵੀ ਸਾਈਕਲ 'ਤੇ ਨਾਭਾ ਹਲਕੇ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਲੋਕਾਂ ਦੀ ਮਸਲੇ ਹੱਲ ਕਰਨਗੇ।

More News

NRI Post
..
NRI Post
..
NRI Post
..