ਗੋਰਾਇਆ ਵਿਖੇ ਭਿਆਨਕ ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

by jaskamal

ਨਿਊਜ਼ ਡੈਸਕ : ਹੋਲੀ ਵਾਲੇ ਦਿਨ ਫਿਲੌਰ-ਗੋਰਾਇਆ ਨੈਸ਼ਨਲ ਹਾਈਵੇਅ ’ਤੇ ਦਰਦਨਾਕ ਹਾਦਸੇ 'ਚ ਲੁਧਿਆਣਾ ਦੇ ਇਕ 30 ਸਾਲਾ ਨੌਜਵਾਨ ਕਾਰੋਬਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਰੋਮੀ ਵਜੋਂ ਹੋਈ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਵਿੰਦਰ ਸਿੰਘ ਰੋਮੀ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਨੂੰ ਮਿਲ ਕੇ ਜਲੰਧਰ ਤੋਂ ਵਾਪਸ ਲੁਧਿਆਣਾ ਨੂੰ ਪਰਤ ਰਿਹਾ ਸੀ ਕਿ ਫਿਲੌਰ ਦੇ ਬੱਛੋਵਾਲ ਨੇੜੇ ਖੜ੍ਹੇ ਟਰਾਲੇ 'ਚ ਉਸ ਦੀ ਆਈ-20 ਕਾਰ ਹਾਦਸਾਗ੍ਰਸਤ ਹੋ ਗਈ।

ਰਵਿੰਦਰ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਸ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਦਕਿ ਉਸ ਦੀ ਇਕ ਛੋਟੀ ਭੈਣ ਵਿਦੇਸ਼ 'ਚ ਰਹਿੰਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਰਵਿੰਦਰ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਹੋਏ ਹਨ। ਟਰਾਲਾ ਚਾਲਕ ਮੌਕੇ ਤੋਂ ਟਰਾਲਾ ਲੈ ਕੇ ਫ਼ਰਾਰ ਹੋ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

More News

NRI Post
..
NRI Post
..
NRI Post
..