by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ੀਲੈਂਡ ਵਿਚ ਚੱਲ ਰਹੇ ਆਈ.ਸੀ.ਸੀ. 2022 ਮਹਿਲਾ ਕ੍ਰਿਕਟ ਵਿਸ਼ਵ ਕੱਪ 'ਚ ਆਸਟ੍ਰੇਲੀਆਈ ਮਹਿਲਾ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਾਰੀਫ਼ ਕੀਤੀ। ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੂੰ ਕਿਹਾ, 'ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ 'ਚ ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਤੁਹਾਨੂੰ ਬਹੁਤ-ਬਹੁਤ ਵਧਾਈਆਂ।
ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਟੀਮ ਆਕਲੈਂਡ ਦੇ ਈਡਨ ਪਾਰਕ 'ਚ ਵਿਸ਼ਵ ਕੱਪ ਲੀਗ ਮੈਚ 'ਚ ਆਸਟ੍ਰੇਲੀਆ ਹੱਥੋਂ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਜਿੱਤ ਨਾਲ ਹੀ ਆਸਟ੍ਰੇਲੀਆ ਸੈਮੀਫਾਈਨਲ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣ ਗਈ ਸੀ।
More News
Jaskamal Singh
Jaskamal Singh