ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਇਨ੍ਹਾਂ ਦੋ ਗਰੁੱਪਾਂ ਦਾ ਨਾਂ ਆਇਆ ਸਾਹਮਣੇ

by jaskamal

ਨਿਊਜ਼ ਡੈਸਕ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਜੋ ਦੋਸ਼ੀ ਫੜੇ ਗਏ ਹਨ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਗੈਂਗਸਰਟਾਂ ਦੇ ਨਿਸ਼ਾਨੇ 'ਤੇ ਹਨ।

ਉਨ੍ਹਾਂ ਪੁੱਛਗਿੱਛ ਦੌਰਾਨ ਦੱਸਿਆ ਕਿ ਮਨਕੀਰਤ ਔਲਖ ਨੂੰ ਮਾਰਨ ਵਾਲੇ 2 ਗਰੁੱਪ ਹਨ ਜਿਨ੍ਹਾਂ 'ਚ ਬੰਬੀਹਾ ਗਰੁੱਪ ਅਤੇ ਲੱਕੀ ਪਟਿਆਲ ਸ਼ਾਮਲ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਕੀਰਤ ਔਲਖ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ।