CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਇਸ ਮੁੱਦੇ ‘ਤੇ ਕੀਤੀ ਚਰਚਾ

by jaskamal

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਵੀਰਵਾਰ ਸਵੇਰੇ ਹੀ ਦਿੱਲੀ ਪਹੁੰਚੇ ਸਨ। ਸੂਬੇ 'ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਖਬਰ ਹੈ ਕਿ ਹੁਣ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਨੇ ਟਵੀਟ ਕਰਦਿਆਂ ਦੱਸਿਆ ਸੀ ਕਿ ਉਨ੍ਹਾਂ ਨੇ ਪੀਐੱਮ ਮੋਦੀ ਤੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐੱਮ ਮੋਦੀ ਨੇ ਟਵੀਟ ਕਰ ਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਸੀ। ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਗੇ।

More News

NRI Post
..
NRI Post
..
NRI Post
..