by jaskamal
ਨਿਊਜ਼ ਡੈਸਕ : ਕਿਸਾਨਾਂ ਵੱਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀਬੀਐੱਮਬੀ) ਦੇ ਮੁੱਦੇ 'ਤੇ ਅੱਜ ਚੰਡੀਗੜ੍ਹ 'ਚ ਟਰੈਕਟਰ ਮਾਰਚ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਵਿਰੋਧ ਦਰਜ ਕਰਵਾਇਆ ਜਾਵੇਗਾ। ਕਿਸਾਨਾਂ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਕਿਸਾਨਾਂ ਵੱਲੋਂ ਰਾਜਪਾਲ ਸਾਹਮਣੇ ਕਿਸਾਨਾਂ 'ਤੇ ਦਰਜ ਹੋਏ ਪਰਚੇ ਰੱਦ ਕਰਾਉਣ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਸਬੰਧੀ ਮੁੱਦਿਆਂ ਨੂੰ ਚੁੱਕਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
More News
Jaskamal Singh