ਅਰਵਿੰਦ ਕੇਜਰੀਵਾਲ ਦੇ ਘਰ ‘ਚ ਗ਼ੈਰ-ਸਮਾਜਿਕ ਤੱਤਾਂ ਦਾ ਹਮਲਾ, CCTV ਕੈਮਰੇ ਤੇ ਬੂਮ ਬੈਰੀਅਰ ਤੋੜੇ

by jaskamal

ਨਿਊਜ਼ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਬੁੱਧਵਾਰ ਨੂੰ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੇ ਉਸ ਦੇ ਘਰ 'ਚ ਲੱਗੇ ਸੀਸੀਟੀਵੀ ਕੈਮਰੇ ਤੇ ਸੁਰੱਖਿਆ ਬੈਰੀਅਰ ਤੋੜ ਦਿੱਤੇ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੇ ਆਪਣੀ ਰਿਹਾਇਸ਼ ਦੇ ਬਾਹਰ ਲਗਾਏ ਬੂਮ ਬੈਰੀਅਰ ਵੀ ਤੋੜ ਦਿੱਤੇ ਹਨ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ਟਵਿੱਟਰ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪਾਰਟੀ ਦੇ ਹੋਰ ਨੇਤਾਵਾਂ ਨੇ ਵੀ ਉਨ੍ਹਾਂ ਦੇ ਟਵੀਟ ਨੂੰ ਰੀਟਵੀਟ ਕੀਤਾ।

ਦੂਜੇ ਪਾਸੇ ਡੀਸੀਪੀ ਉੱਤਰੀ ਜ਼ਿਲ੍ਹਾ ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਭਾਜਪਾ ਯੁਵਾ ਮੋਰਚਾ ਦਾ ਧਰਨਾ ਚੱਲ ਰਿਹਾ ਸੀ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹੰਗਾਮਾ ਕੀਤਾ, ਸੀਸੀਟੀਵੀ 'ਤੇ ਵੀ ਹਮਲਾ ਕੀਤਾ, ਮੁੱਖ ਮੰਤਰੀ ਨਿਵਾਸ ਦੇ ਬਾਹਰ ਪੇਂਟ (ਰੰਗ) ਵੀ ਸੁੱਟੇ। ਅਸੀਂ ਇਸ ਮਾਮਲੇ 'ਚ 50 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਭੀੜ ਖਿੰਡ ਗਈ ਹੈ। ਫਿਲਹਾਲ ਸ਼ਾਂਤੀ ਹੈ। ਅਜੇ ਤਕ ਕੋਈ ਸ਼ਿਕਾਇਤ ਨਹੀਂ ਮਿਲੀ। ਸ਼ਿਕਾਇਤ ਮਿਲਦੇ ਹੀ FIR ਦਰਜ ਕੀਤੀ ਜਾਵੇਗੀ।

More News

NRI Post
..
NRI Post
..
NRI Post
..