ਅੱਜ ਦਾ ਹੁਕਮਨਾਮਾ; ਵੀਰਵਾਰ, ੧੮ ਚੇਤ (ਸੰਮਤ ੫੫੪ ਨਾਨਕਸ਼ਾਹੀ)

by jaskamal

ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥

ਅਰਥ: ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! (ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ।