ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਅੱਜ ਸ਼ਾਮ 4 ਵਜੇ, ਕਈ ਅਹਿਮ ਏਜੰਡਿਆਂ ‘ਤੇ ਲੱਗ ਸਕਦੀ ਐ ਮੋਹਰ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੰਤਰੀ ਮੰਡਲ ਵੱਲੋਂ ਅੱਜ ਸ਼ਾਮ 4 ਵਜੇ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ 'ਚ ਕਈ ਅਹਿਮ ਏਜੰਡਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਟਿੰਗ 'ਚ ਪੰਜਾਬ ਨੂੰ ਲੈ ਕੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਲੋ ਪਿਛਲੇ ਕਈ ਦਿਨਾਂ 'ਚ ਵੱਡੇ ਫੈਸਲੇ ਲਏ ਗਏ ਹਨ।

ਮੁੱਖ ਮੰਤਰੀ ਵੱਲੋਂ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ । ਬੀਤੇ ਦਿਨਾਂ 'ਚ ਇਕ ਹੈਲਪਾਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਉੱਤੇ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਕੋਈ ਵੀ ਸ਼ਿਕਾਇਤ ਕਰ ਸਕਦਾ ਹੈ। ਹੈਲਪਲਾਈਨ ਉੱਤੇ ਜਲੰਧਰ ਦੇ ਤਹਿਸੀਲਦਾਰ ਦਫਤਰ ਦੀ ਕਲਰਕ ਦੀ ਸ਼ਿਕਾਇਤ ਕੀਤੀ ਗਈ ਸੀ ਅਤੇ ਉਸ ਉੱਤੇ ਕਾਰਵਾਈ ਵੀ ਕੀਤੀ ਗਈ ਹੈ।

More News

NRI Post
..
NRI Post
..
NRI Post
..