ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਤੋਂ ਸਾਫ਼ ਇਨਕਾਰ ਗਈ “ਆਪ”, ਜਾਣੋ ਕਾਰਨ

by jaskamal

ਨਿਊਜ਼ ਡੈਸਕ : ਪੰਜਾਬ 'ਚ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਫਿਲਹਾਲ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਤੋਂ ਤੌਬਾ ਕਰ ਲਈ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ 'ਚ ਜਾਣ ਦੀ ਜੋ ਮੁਹਿੰਮ ਚੱਲ ਰਹੀ ਸੀ, ਉਸ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਵੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੂੰ ਸ਼ਾਮਲ ਕਰਨ ਦਾ ਰਿਕਾਰਡ ਕਾਇਮ ਕੀਤਾ ਗਿਆ, ਜਿਨ੍ਹਾਂ 'ਚੋਂ ਕਈ ਆਗੂਆਂ ਨੂੰ ਟਿਕਟ ਦਿੱਤੀ ਗਈ ਤੇ ਕੁੱਝ ਵਿਧਾਇਕ ਵੀ ਬਣ ਗਏ ਹਨ।

ਹਾਲਾਂਕਿ ਵਿਧਾਨ ਸਭਾ ਚੋਣਾਂ ਲਈ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਦਾ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰਾਂ ਨੇ ਵਿਰੋਧ ਵੀ ਕੀਤਾ ਪਰ ਉਸ ਸਮੇਂ ਇਤਰਾਜ਼ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਦਿੱਤਾ ਗਿਆ। ਹੁਣ ਰਿਕਾਰਡ ਤੋੜ ਬਹੁਮਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਆਪਣੇ ਨਵੇਂ-ਪੁਰਾਣੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਦੀ ਯਾਦ ਆ ਗਈ ਹੈ।

ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ ਵਿਧਾਇਕਾਂ ਨੂੰ ਸਾਫ਼ ਕਰ ਦਿੱਤਾ ਗਿਆ ਹੈ ਕਿ ਫਿਲਹਾਲ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਨਾ ਕੀਤਾ ਜਾਵੇ। ਇਸ ਦੇ ਲਈ ਦੂਜੀਆਂ ਪਾਰਟੀਆਂ ਦੇ ਕਿਸੇ ਮਜ਼ਬੂਤ ਆਗੂ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਉਸ ਦਾ ਰਿਪੋਰਟ ਕਾਰਡ ਮੁੱਖ ਦਫ਼ਤਰ ਨੂੰ ਭੇਜ ਕੇ ਮਨਜ਼ੂਰੀ ਲੈਣੀ ਪਵੇਗੀ।

More News

NRI Post
..
NRI Post
..
NRI Post
..