ਪਾਕਿਸਤਾਨ ਦੇ PM ਇਮਰਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਐਤਵਾਰ ਨੂੰ ਬੇਭਰੋਸਗੀ ਮਤੇ ਤੋਂ ਪਹਿਲਾਂ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਖਾਨ ਦੇ ਕਤਲ ਦੀ ਸਾਜ਼ਿਸ਼ ਦੀ ਸੂਚਨਾ ਦਿੱਤੀ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਸੀ ਕਿ ਖਾਨ ਨੂੰ "ਦੇਸ਼ ਵੇਚਣ" ਤੋਂ ਇਨਕਾਰ ਕਰਨ 'ਤੇ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਵਾਵੜਾ ਨੇ ਕਿਹਾ ਸੀ ਕਿ ਖਾਨ ਦੀ ਜਾਨ ਨੂੰ ਖ਼ਤਰਾ ਹੈ। ਵਾਵੜਾ ਨੇ ਕਿਹਾ ਸੀ ਕਿ ਖਾਨ ਨੂੰ ਕਈ ਵਾਰ ਕਿਹਾ ਗਿਆ ਕਿ ਉਨ੍ਹਾਂ ਦੀ ਰੈਲੀ ਦੇ ਮੰਚ ਦੇ ਸਾਹਮਣੇ ਬੁਲੇਟਪਰੂਫ ਸ਼ੀਸ਼ੇ ਲਗਾਉਣ ਦੀ ਜ਼ਰੂਰਤ ਹੈ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ਖਾਨ ਨੇ ਰਾਸ਼ਟਰ ਨੂੰ ਦਿੱਤੇ ਆਪਣੇ ਸੰਬੋਧਨ ਵਿਚ "ਧਮਕੀ ਵਾਲੇ ਇਕ ਪੱਤਰ 'ਤੇ" ਵੀ ਚਰਚਾ ਕੀਤੀ, ਜਿਸ ਨੂੰ ਉਨ੍ਹਾਂ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਗਠਜੋੜ ਸਰਕਾਰ ਨੂੰ ਡੇਗਣ ਲਈ ਵਿਦੇਸ਼ੀ ਸਾਜ਼ਿਸ਼ ਦਾ "ਸਬੂਤ" ਦੱਸਿਆ। ਉਨ੍ਹਾਂ ਨੇ ਇਸ ਧਮਕੀ ਪਿੱਛੇ ਅਮਰੀਕਾ ਦਾ ਨਾਂ ਲਿਆ, ਜੋ ਸ਼ਾਇਦ ਜ਼ੁਬਾਨ ਫਿਸਲਣ ਕਾਰਨ ਸੀ।

More News

NRI Post
..
NRI Post
..
NRI Post
..