ਸ੍ਰੀ ਹਰਿਮੰਦਰ ਸਾਹਿਬ ਵਿਖੇ ਡਿਊਟੀ ਕਰਨ ਵਾਲੇ ਸੇਵਾਦਾਰ ਨਹੀਂ ਕਰ ਸਕਣਗੇ ਮੋਬਾਇਲ ਫੋਨ ਦੀ ਵਰਤੋ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਬੰਧਕਾਂ ਨੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀ-ਟਾਕੀ ਦੇ ਕੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦਰਬਾਰ ਸਾਹਿਬ ਦੀ ਪਰਿਕਰਮਾ 'ਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਹੁਣ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਨਵ-ਨਿੁਯੁਕਤ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸੰਗਤਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਘਟਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਹਨ।

ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ, ਇਸ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿਚ ਰਹਿ ਕੇ ਦਰਸ਼ਨ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ।

More News

NRI Post
..
NRI Post
..
NRI Post
..