ਕਬੱਡੀ ਮੈਚ ਦੌਰਾਨ ਚੱਲੀਆਂ ਗੋਲੀਆਂ; ਇਕ ਨੌਜਵਾਨ ਦੀ ਮੌਤ

by jaskamal

ਨਿਊਜ਼ ਡੈਸਕ : ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੇ ਮੈਚਾਂ ਵਿਚ ਲਗਾਤਾਰ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਹਿਲਾਂ ਸੰਦੀਪ ਨੰਗਲ ਅੰਬੀਆਂ ਦੇ ਕਤਲ ਦਾ ਮਾਮਲਾ, ਫਿਰ ਬਠਿੰਡਾ ਵਿਖੇ ਫਾਇਰਿੰਗ ਤੇ ਹੁਣ ਇਕ ਤਾਜ਼ੀ ਖਬਰ ਮੋਗਾ ਤੋਂ ਸਾਹਮਣੇ ਆ ਰਹੀ ਹੈ।

ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਮਾੜੀ ਮੁਸਤਫਾ ਵਿਚ ਮੇਲੇ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੇ ਆ ਕੇ ਗੋਲੀਆਂ ਚਲਾਈਆਂ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਹਾਲਾਂਕਿ ਜਾਨ ਗੁਆਉਣ ਵਾਲਾ ਨੌਜਵਾਨ ਕਬੱਡੀ ਨਾਲ ਸਬੰਧਿਤ ਹੈ ਜਾਂ ਨਹੀਂ ਇਸ ਦੀ ਪੁਸ਼ਟੀ ਹਾਲੇ ਨਹੀਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਰ ਦਾ ਨਾਂ ਹਰਜੀਤ ਦੱਸਿਆ ਜਾ ਰਿਹਾ ਹੈ।

More News

NRI Post
..
NRI Post
..
NRI Post
..