ਛੱਪੜ ‘ਚੋਂ ਮਿਲੀ ਔਰਤ ਦੀ ਤੈਰਦੀ ਹੋਈ ਲਾਸ਼, ਇਲਾਕੇ ‘ਚ ਫੈਲੀ ਸਨਸਨੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੋਰਾਇਆ ਦੇ ਪਿੰਡ ਵਿਰਕਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਵਾਸੀਆਂ ਨੇ ਛੱਪੜ ਵਿੱਚੋਂ ਇਕ ਤੈਰਦੀ ਹੋਈ ਲਾਸ਼ ਦੇਖੀ। ਇਹ ਲਾਸ਼ ਇਕ ਮਹਿਲਾ ਦੀ ਸੀ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਛਪੱੜ ਨਜ਼ਦੀਕ ਖੇਡ ਰਹੇ ਬੱਚਿਆਂ ਨੇ ਦੱਸਿਆ ਕਿ ਛੱਪੜ 'ਚ ਇਕ ਲਾਸ਼ ਤੈਰ ਰਹੀ ਹੈ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਛੱਪੜ ਨਜ਼ਦੀਕ ਆ ਕੇ ਵੇਖਿਆ ਤਾਂ ਇਹ ਲਾਸ਼ ਇਕ ਮਹਿਲਾ ਸੀ। ਇਹ ਲਾਸ਼ ਤਕਰੀਬਨ ਇਕ ਹਫ਼ਤਾ ਪੁਰਾਣੀ ਲੱਗ ਰਹੀ ਸੀ।

ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਉਮਰ 50 ਤੋਂ 60 ਸਾਲ ਦੇ ਕਰੀਬ ਲੱਗਦੀ ਹੈ ਤੇ ਦੇਖਣ ਵਿੱਚ ਇਹ ਮਹਿਲਾ ਪ੍ਰਵਾਸੀ ਜਾਪ ਰਹੀ ਹੈ। ਫਿਲਹਾਲ ਮ੍ਰਿਤਕ ਮਹਿਲਾ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ।

More News

NRI Post
..
NRI Post
..
NRI Post
..