PSPCL ਦਾ ਫੈਸਲਾ : ਪੇਂਡੂ ਖੇਤਰਾਂ ‘ਚ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਕੱਟ

by jaskamal

ਨਿਊਜ਼ ਡੈਸਕ : ਪਾਵਰਕਾਮ ਨੇ ਕਣਕ ਦੀ ਵਾਢੀ ਦੇ ਸੀਜ਼ਨ ਦੇ ਚਲਦਿਆਂ ਦਿਨ ਵੇਲੇ ਪੇਂਡੂ ਖੇਤਰਾਂ 'ਚ ਬਿਜਲੀ ਸਪਲਾਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ ਤਾਂ ਜੋ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰੇ। ਦੱਸ ਦੇਈਏ ਕਿ ਤਕਰੀਬਨ ਹਰ ਸਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਖੇਤਾਂ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਇਸ ਦਾ ਕਾਰਨ ਬਣਦੀਆਂ ਹਨ।

ਪਾਵਰਕਾਮ ਨੇ ਕਿਹਾ ਹੈ ਕਿ ਕਿਸਾਨ ਹਾਈ ਟੈਂਸ਼ਨ ਲਾਈਨ ਹੇਠ ਕਣਕ ਦੇ ਬੰਡਲ ਨਾ ਲਗਾਉਣ, ਇਸ ਨਾਲ ਫ਼ਸਲ ਸੁਰੱਖਿਅਤ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਪਣੀ ਜਾਗਰੂਕਤਾ ਨਾਲ ਫ਼ਸਲ ਦੀ ਰਾਖੀ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਆਪਣੀ ਪੱਕੀ ਹੋਈ ਫ਼ਸਲ ਦੀ ਕਟਾਈ ਖੇਤ ਵਿੱਚੋਂ ਲੰਘਦੀ ਲਾਈਨ ਦੇ ਹੇਠਾਂ ਤੋਂ ਕਰਨ ਤਾਂ ਜੋ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਸੁਰੱਖਿਅਤ ਰਹਿ ਸਕੀਏ।

More News

NRI Post
..
NRI Post
..
NRI Post
..