ਗੋਲੀਆਂ ਮਾਰ ਕਤਲ ਕਰਨ ਮਾਮਲੇ ਨੂੰ ਲੈ ਕੇ ਮ੍ਰਿਤਕ ਧਰਮਿੰਦਰ ਸਿੰਘ ਦੇ ਘਰ ਪੁੱਜੇ ਨਵਜੋਤ ਸਿੱਧੂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮ੍ਰਿਤਕ ਧਰਮਿੰਦਰ ਸਿੰਘ ਉਰਫ਼ ਭਿੰਦਾ ਦੇ ਘਰ ਪੁੱਜੇ ਹਨ। ਇਸ ਮੌਕੇ ਉਨ੍ਹਾਂ ਜਿੱਥੇ ਮ੍ਰਿਤਕ ਧਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉੱਥੇ ਇਹ ਵੀ ਕਿਹਾ ਕਿ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਸ ਦਿਨ ਤੋਂ ਗੁੰਡਾਗਰਦੀ ਸੜਕਾਂ 'ਤੇ ਖੁੱਲ੍ਹੇਆਮ ਹੋ ਰਹੀ ਹੈ।ਉਨ੍ਹਾਂ ਕਿਹਾ ਕਿ 12 ਘੰਟਿਆਂ ਵਿੱਚ ਇਕੱਲੇ ਪਟਿਆਲਾ ਵਿਚ 2 ਕਤਲ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਨਕਾਬਪੋਸ਼ ਨੌਜਵਾਨਾਂ ਵੱਲੋਂ ਧਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

More News

NRI Post
..
NRI Post
..
NRI Post
..