ਜਾਖੜ ਵੱਲੋਂ ਚੰਨੀ ਖ਼ਿਲਾਫ਼ ਗਲਤ ਟਿੱਪਣੀ ਕਰਨ ‘ਤੇ SC ਭਾਈਚਾਰੇ ‘ਚ ਰੋਸ ਦੀ ਲਹਿਰ

by jaskamal

ਨਿਊਜ਼ ਡੈਸਕ : ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਕੀਤੀ ਗਈ ਗਲਤ ਟਿੱਪਣੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸੁਨੀਲ ਜਾਖੜ ਖ਼ਿਲਾਫ਼ SC ਭਾਈਚਾਰੇ 'ਚ ਰੋਸ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਚੰਨੀ ਖ਼ਿਲਾਫ਼ ਗਲਤ ਟਿੱਪਣੀ ਕਰਨ ਉਤੇ ਰੋਸ ਵਜੋਂ ਅੱਜ ਫਿਲੌਰ ਦੇ ਬਾਜ਼ਾਰ 8 ਤੋਂ 2 ਵਜੇ ਤੱਕ ਬੰਦ ਰਹੇ। ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀਆਂ ਵੱਲੋਂ ਫਿਲੌਰ ਦੇ ਅੰਬੇਡਕਰ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਉਤੇ SC ਐਕਟ ਦਾ ਪਰਚਾ ਦਰਜ ਕੀਤਾ ਜਾਵੇ। ਜੇਕਰ ਪਰਚਾ ਦਰਜ ਨਾ ਕੀਤਾ ਗਿਆ ਤਾ ਪੂਰੇ ਪੰਜਾਬ ਵਿੱਚ ਐਸਸੀ ਭਾਈਚਾਰੇ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਫਿਲੌਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤੇ ਡੀਐਸਪੀ ਫਿਲੌਰ ਮੌਕੇ ਉਤੇ ਪਹੁੰਚੇ ਤੇ ਇਸ ਸਬੰਧੀ ਮੰਗ ਪੱਤਰ ਲਿਆ। ਗੁਰੂ ਰਵਿਦਾਸ ਜੱਥੇਬੰਦੀਆਂ ਵੱਲੋਂ ਸੁਨੀਲ ਜਾਖੜ ਦਾ ਪੁਤਲਾ ਵੀ ਸਾੜਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਮਾਮਲੇ ਵਿੱਚ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

More News

NRI Post
..
NRI Post
..
NRI Post
..